ਚੰਡੀਗੜ੍ਹ ਟਰਾਂਸਪੋਰਟ ਦੀ ਪਲਟੀ ਬੱਸ, 17 ਤੋਂ 18 ਸਵਾਰੀਆਂ ਪਲਟੀ
ਚੰਡੀਗੜ੍ਹ, 5 ਸਤੰਬਰ (ਸੰਦੀਪ)- ਚੰਡੀਗੜ੍ਹ ਦੇ ਸੈਕਟਰ 17 ਦੇ ਬਾਹਰ ਇਕ ਚੰਡੀਗੜ੍ਹ ਟਰਾਂਸਪੋਰਟ ਦੀ ਬੱਸ ਅਚਾਨਕ ਸੜਕ ’ਤੇ ਪਲਟ ਗਈ। ਜਾਣਕਾਰੀ ਅਨੁਸਾਰ ਇਸ ਦੇ ਵਿਚ ਤਕਰੀਬਨ 17 ਤੋਂ 18 ਸਵਾਰੀਆਂ ਸਵਾਰ ਸਨ ਪਰ ਤਕਰੀਬਨ ਚਾਰ ਤੋਂ ਪੰਜ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਬੱਸ ਵਿਚ ਲੱਗੇ ਸੀ.ਸੀ.ਟੀ.ਵੀ. ਰਾਹੀਂ ਜਾਂਚ ਪੜਤਾਲ ਹੋਵੇਗੀ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਇਹ ਪੂਰਾ ਹਾਦਸਾ ਕਿਸ ਤਰੀਕੇ ਨਾਲ ਵਾਪਰਿਆ।