JALANDHAR WEATHER

ਸਸਰਾਲੀ ਕਲੋਨੀ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ, ਪਾਣੀ ਦਾ ਪੱਧਰ ਘਟਿਆ

ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)- ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਨੇ ਸਸਰਾਲੀ ਕਲੋਨੀ ਦੇ ਬੰਨ੍ਹ ਨੂੰ ਢਾਹ ਲਗਾ ਦਿੱਤੀ ਸੀ। ਜ਼ਿਕਰ ਯੋਗ ਹੈ ਕਿ ਬੀਤੀ ਰਾਤ ਬੰਨ੍ਹ ਟੁੱਟਣ ਨਾਲ ਜਿਥੇ ਸਤਲੁਜ ਦਰਿਆ ਦਾ ਪਾਣੀ ਫੌਜ ਵਲੋਂ ਤਿਆਰ ਕੀਤੇ ਗਏ ਅਸਥਾਈ ਬੰਨ੍ਹ ਤੱਕ ਪਹੁੰਚ ਗਿਆ ਸੀ, ਉਥੇ ਹੀ ਹੁਣ ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ, ਕਿਉਂਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਨੀਵਾਂ ਹੋ ਜਾਣ ਕਰਕੇ ਲੋਕਾਂ ਵਲੋਂ ਇਹ ਮੰਨਿਆ ਜਾ ਰਿਹਾ ਹੈ ਕਿ ਕਿਸੇ ਹੱਦ ਤੱਕ ਹੁਣ ਖਤਰਾ ਟਲ ਗਿਆ ਹੈ, ਜਿਸ ਨੂੰ ਲੈ ਕੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹ ਬਚਾਅ ਨੂੰ ਮਜ਼ਬੂਤ ਕਰਨ ਲਈ ਚੱਲ ਰਹੇ ਯਤਨਾਂ ਦਾ ਮੁਲਾਂਕਣ ਕਰਨ ਲਈ ਸਸਰਾਲੀ ਕਲੋਨੀ ਵਿਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ), ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਡਰੇਨੇਜ਼ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ