ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਹੋ ਰਿਹੈ ਸੁਧਾਰ- ਫੋਰਟਿਸ ਹਸਪਤਾਲ

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਮੋਹਾਲੀ ਵਲੋਂ ਆਪਣਾ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਜਾਰੀ ਹੈ। ਉਨ੍ਹਾਂ ਦੇ ਖੂਨ ਦੇ ਮਾਪਦੰਡਾਂ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।