ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਓਠੀਆ, ਅੰਮ੍ਰਿਤਸਰ, 6 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤਾਂ ਕਈ ਪਿੰਡਾਂ ਦਾ ਬਹੁਤ ਬੁਰਾ ਹਾਲ ਹੋ ਰਿਹਾ ਹੈ। ਉਨ੍ਹਾਂ ਦੇ ਪਸ਼ੂਆਂ ਅਤੇ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੂਰਾ ਖਿਆਲ ਰੱਖ ਰਹੀ ਹੈ ਅਤੇ ਰਾਸ਼ਨ ਮੁਹੱਈਆ ਕਰਵਾ ਕੇ ਹੌਸਲੇ ਬੁਲੰਦ ਕਰ ਰਹੀ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਆਪਣੀ ਪਾਰਟੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਖਿਆਲ ਰੱਖ ਰਹੇ ਹਨ ਤੇ ਹਰ ਮਦਦ ਤੇ ਸਹਾਇਤਾ ਦੇਣ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਕੋਟਲੀ ਖਹਿਰਾ, ਨੇਪਾਲ, ਅਵਾਣ ਲੱਖਾ ਸਿੰਘ ਅਤੇ ਮੁਜ਼ੱਫਰਪੁਰਾ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਅਤੇ ਤਰਪਾਲਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਪਿੰਡ ਲੋਧੀਗੁੱਜ਼ਰ ਅਤੇ ਨੱਥੂਪੁਰਾ ਵਿਚ ਹਰ ਲੋੜਵੰਦ ਪਰਿਵਾਰ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਅਤੇ ਚੋਕਰ ਮੁਹੱਈਆ ਕਰਵਾਇਆ ਗਿਆ।