ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਚੀਜ਼ ਮੁਹੱਈਆ ਕਰਵਾਈ ਜਾ ਰਹੀ - ਤਰੁਣਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 6 ਸਤੰਬਰ-ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਲੋੜੀਂਦੀ ਚੀਜ਼ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਇਸ ਸੰਕਟ ਦੀ ਘੜੀ ਵਿਚ ਉਨ੍ਹਾਂ ਨਾਲ ਖੜ੍ਹੇ ਹੋਣਾ ਸਾਡੀ ਜ਼ਿੰਮੇਵਾਰੀ ਹੈ।