ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਦਿਹਾਂਤ 'ਤੇ ਰਿਹਾਇਸ਼ ਵਿਖੇ ਦੁੱਖ ਪ੍ਰਗਟ

ਪਠਾਨਕੋਟ, 6 ਸਤੰਬਰ-ਸ. ਸੁਖਬੀਰ ਸਿੰਘ ਬਾਦਲ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੇ ਪਠਾਨਕੋਟ ਸਥਿਤ ਨਿਵਾਸ ਸਥਾਨ 'ਤੇ ਉਨ੍ਹਾਂ ਦੇ ਭਰਾ ਦੇ ਦਿਹਾਂਤ 'ਤੇ ਦਿਲੋਂ ਦੁੱਖ ਪ੍ਰਗਟ ਕਰਨ ਲਈ ਗਏ। ਉਨ੍ਹਾਂ ਕਿਹਾ ਕਿ ਮੈਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਨੇੜਲੇ ਅਤੇ ਪਿਆਰਿਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਸ਼ਕਤੀ ਦੇਣ ਲਈ ਪ੍ਰਾਰਥਨਾ ਕਰਦਾ ਹਾਂ। ਇਸ ਸਬੰਧੀ ਉਨ੍ਹਾਂ ਨੇ ਟਵੀਟ ਸਾਂਝਾ ਕੀਤਾ।