ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਲਈ ਲਗਾਇਆ ਵਿਸ਼ਾਲ ਮੈਡੀਕਲ ਕੈਂਪ

ਧਰਮਗੜ੍ਹ (ਸੰਗਰੂਰ), 6 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਹੀ ਉੱਦਮ ਕੀਤਾ ਗਿਆ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਹੜ੍ਹਾਂ ਦੀ ਮਾਰ ਕਰਕੇ ਪਿੰਡਾਂ ਵਿਚ ਮਨੁੱਖਤਾ ਅਤੇ ਪਸ਼ੂਆਂ 'ਚ ਬੀਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ, ਜਿਸ ਦਾ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਡੇਰਾ ਬਾਬਾ ਨਾਨਕ ਅਨਾਜ ਮੰਡੀ ਵਿਚ ਪਸ਼ੂਆਂ ਅਤੇ ਮਨੁੱਖਤਾ ਲਈ ਮੁਫ਼ਤ ਮੈਡੀਕਲ ਕੈਂਪ ਕੌਮਾਂਤਰੀ ਖੇਤੀਬਾੜੀ ਜਗਤਜੀਤ ਐਗਰੋ ਇੰਡਸਟਰੀ ਚੀਮਾ ਮੰਡੀ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ।