JALANDHAR WEATHER

ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਮੰਤਰੀ ਕਟਾਰੂਚੱਕ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਠਾਨਕੋਟ, 6 ਸਤੰਬਰ (ਸੰਧੂ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸੰਜੇ ਸਿੰਘ ਅਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਰਾਵੀ ਦਰਿਆ ਕਥਲੋਰ ਪੁਲ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ ਫਿਰ ਕੋਹਲੀਆਂ ਅੱਗੇ ਵਿਚ ਰਾਵੀ ਦਰਿਆ ਦੇ ਕਿਨਾਰੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਪਿੰਡ ਪੰਮਾਂ ਵਿਖੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਸੰਕਟ ਦੀ ਘੜੀ ਵਿਚੋਂ ਗੁਜ਼ਰ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ