JALANDHAR WEATHER

ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਵਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਨੁਕਸਾਨ ਦਾ ਜਾਇਜ਼ਾ

ਗੁਰੂ ਹਰ ਸਹਾਏ, ਫਿਰੋਜ਼ਪੁਰ, 6 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਚੱਲ ਰਹੇ ਹੜ੍ਹਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਇਸ ਦੇ ਮੱਦੇਨਜ਼ਰ ਹੀ ਆਲ ਇੰਡੀਆ ਕਾਂਗਰਸ ਦੇ ਜਨਰਲ ਸੈਕਟਰੀ ਭੁਪੇਸ਼ ਬਘੇਲ ਇੰਚਾਰਜ ਪੰਜਾਬ ਕਾਂਗਰਸ ਮਾਮਲਿਆਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰੂ ਹਰ ਸਹਾਏ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਥੋਂ ਦੇ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਕਾਂਗਰਸ ਦੇ ਹਲਕਾ ਗੁਰੂ ਹਰ ਸਹਾਏ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਦੇ ਆਗੂਆਂ ਨੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਢਾਣੀ ਵੱਲੂ ਸਿੰਘ, ਢਾਣੀ ਗੁਰਮੁਖ ਸਿੰਘ ਅਤੇ ਦੁਲੇ ਕੇ ਨੱਥੂਵਾਲਾ ਪਹੁੰਚ ਕੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਂਦਿਆਂ ਹਾਲਾਤ ਨੂੰ ਵੇਖਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੇ ਵਲੋਂ ਪਸ਼ੂ ਡੰਗਰਾਂ‌ ਲਈ ਫੀਡ ਮੁਹੱਈਆ ਕਰਵਾਈ। ਇਸ ਤੋਂ ਇਲਾਵਾ ਪਿੰਡ ਗਜਨੀ ਵਾਲਾ ਅਤੇ ਆਸ-ਪਾਸ ਦੇ ਹੋਰ ਲੋਕਾਂ ਲਈ ਜਿਨ੍ਹਾਂ ਦੀ ਜ਼ਮੀਨ ਦਰਿਆ ਤੋਂ ਪਾਰ ਹੈ, ਉਨ੍ਹਾਂ ਵਾਸਤੇ ਇਕ ਇੰਜਣ ਵਾਲਾ ਵੱਡਾ ਬੇੜਾ 2 ਦਿਨਾਂ ਵਿਚ ਹੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸਰਹੱਦੀ ਪਿੰਡਾਂ ਦੇ ਲੋਕ ਇਕੱਠੇ ਹੋਏ ਜਿਨ੍ਹਾਂ ਨੇ ਇਸ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਤੋਂ ਕਾਂਗਰਸ ਦੇ ਆਗੂਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ, ਸ਼ੇਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜੀਰਾ ਜ਼ਿਲ੍ਹਾ ਪ੍ਰਧਾਨ, ਕਾਂਗਰਸ ਆਗੂ ਗੁਰਦੀਪ ਸਿੰਘ ਢਿੱਲੋਂ ਹਲਕਾ ਗੁਰੂ ਹਰ ਸਹਾਏ ਸਮੇਤ ਕਈ ਹੋਰ ਆਗੂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ