JALANDHAR WEATHER

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਫੈਸਲਾ

ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਪੰਜਾਬ ਵਿਚ ਹੜ੍ਹਾਂ ਨਾਲ ਪੈਦਾ ਹੋਏ ਭਿਆਨਕ ਹਾਲਾਤ ਦੇ ਮੱਦੇਨਜ਼ਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੇ ਵਸੇਬੇ ਲਈ ਦੇਣ ਦਾ ਫੈਸਲਾ ਕੀਤਾ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਰਾਮ ਸਿੰਘ ਠੱਟਾ ਨਵਾਂ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ. ਡੀ., ਜਗਜੀਤ ਸਿੰਘ ਰਾਜੂ, ਪ੍ਰਦੀਪ ਸਿੰਘ ਘੁਮਾਣ, ਅਮਨਦੀਪ ਸਿੰਘ ਜੱਬੋਵਾਲ, ਰੇਸ਼ਮ ਸਿੰਘ ਬੂੜੇਵਾਲ, ਮਨਜਿੰਦਰ ਸਿੰਘ ਠੱਟਾ ਨਵਾਂ ਨੇ ਸੁਲਤਾਨਪੁਰ ਲੋਧੀ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ, ਉਥੇ ਹਾਲਾਤ ਨਾਜ਼ੁਕ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ