JALANDHAR WEATHER

ਹੜ੍ਹਾਂ ਦੇ ਮੱਦੇਨਜ਼ਰ ਕੇਰਲਾ ਤੋਂ ਰਾਜ ਸਭਾ ਮੈਂਬਰ ਪੁੱਜੇ ਫਾਜ਼ਿਲਕਾ

ਫਾਜ਼ਿਲਕਾ, 6 ਸਤੰਬਰ (ਬਲਜੀਤ ਸਿੰਘ)-ਕੇਰਲਾ ਤੋਂ ਸੀ. ਪੀ. ਆਈ. ਪਾਰਟੀ ਦੇ ਰਾਜ ਸਭਾ ਮੈਂਬਰ ਪੀ ਸੰਦੋਸ਼ ਕੁਮਾਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਫਾਜ਼ਿਲਕਾ ਪੁੱਜੇ। ਇਥੇ ਪਹੁੰਚ ਕੇ ਉਨ੍ਹਾਂ ਵਲੋਂ ਪਾਣੀ ਦੀ ਮਾਰ ਹੇਠ ਆਏ ਫਾਜ਼ਿਲਕਾ ਜ਼ਿਲ੍ਹੇ ਨਾਲ ਲੱਗਦੇ ਸਰਹੱਦੀ ਪਿੰਡਾਂ ਵਿਚ ਜਾ ਕੇ ਲੋਕਾਂ ਦਾ ਹਾਲ-ਚਾਲ ਜਾਣਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਜਿਹਾ ਕੋਈ ਪਹਿਲੀ ਵਾਰ ਨਹੀਂ ਹੋਇਆ। ਅੱਗੇ ਵੀ ਹੋ ਚੁੱਕਿਆ ਹੈ ਤੇ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਹੜ੍ਹਾਂ ਵਰਗੀਆਂ ਮੁਸੀਬਤਾਂ ਤੋਂ ਬਚਣ ਲਈ ਬਰਸਾਤੀ ਪਾਣੀ ਦਾ ਸਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਵਲੋਂ ਪੰਜਾਬ ਵਿਚ ਸਮਾਜ ਸੇਵੀ ਸੰਸਥਾਵਾਂ ਦੁਆਰਾ ਕੀਤੀ ਜਾ ਰਹੀ ਸੇਵਾ ਦੀ ਵੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਇਨ੍ਹਾਂ ਹਾਲਾਤ ਬਾਰੇ ਜਾਣੂ ਕਰਵਾਉਣ ਲਈ ਅਤੇ ਵਿਸ਼ੇਸ਼ ਰਾਹਤ ਪੈਕੇਜ ਪੰਜਾਬ ਨੂੰ ਦੇਣ ਲਈ ਕੇਂਦਰ ਨੂੰ ਲਿਖਿਆ ਜਾਵੇਗਾ ਅਤੇ ਵਿਸ਼ੇਸ਼ ਤੌਰ ਉਤੇ ਦਿੱਲੀ ਜਾ ਕੇ ਕੇਂਦਰੀ ਮੰਤਰੀਆਂ ਨੂੰ ਮਿਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ