ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪੁੱਜੇ ਸਿੱਧ ਬਾਬਾ ਸੋਢਲ ਮੇਲੇ

ਜਲੰਧਰ, 6 ਸਤੰਬਰ-ਜਲੰਧਰ ਸ਼ਹਿਰ ਵਿਚ ਹਰ ਸਾਲ ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ 14 ਤਰੀਕ ਨੂੰ ਬਾਬਾ ਸੋਢਲ ਮੇਲਾ ਲਗਾਇਆ ਜਾਂਦਾ ਹੈ। ਇਸ ਵਾਰ ਮੇਲਾ 6 ਸਤੰਬਰ ਨੂੰ ਸ਼ੁਰੂ ਹੋਇਆ ਸੀ, ਜਿਸ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਮੰਦਿਰ ਵਿਚ ਆ ਰਹੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਰਜਿੰਦਰ ਬੇਰੀ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਪਹੁੰਚੇ। ਇਸ ਦੌਰਾਨ ਚੰਨੀ ਨੇ ਲੋਕਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।