JALANDHAR WEATHER

ਉੱਤਰਕਾਸ਼ੀ ਜ਼ਿਲ੍ਹੇ ਦੇ ਨੌਗਾਓਂ ਖੇਤਰ 'ਚ ਬੱਦਲ ਫੱਟਿਆ

ਉੱਤਰਾਖੰਡ, 6 ਸਤੰਬਰ-ਉੱਤਰਕਾਸ਼ੀ ਜ਼ਿਲ੍ਹੇ ਦੇ ਨੌਗਾਓਂ ਖੇਤਰ ਦੇ ਦੇਵਲਸਰੀ ਖੇਤਰ ਵਿਚ ਬੱਦਲ ਫਟਣ ਦੀ ਖਬਰ ਆਈ ਹੈ। ਬੱਦਲ ਫੱਟਣ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਅਚਾਨਕ ਹੜ੍ਹ ਆਉਣ ਕਾਰਨ ਵੱਡੇ ਪੱਧਰ 'ਤੇ ਤਬਾਹੀ ਹੋਣ ਦਾ ਖਦਸ਼ਾ ਹੈ। ਇਸ ਕੁਦਰਤੀ ਆਫ਼ਤ ਵਿਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਕਰਮਚਾਰੀ ਮੌਕੇ 'ਤੇ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ ਅਤੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ