JALANDHAR WEATHER

ਪ੍ਰਧਾਨ ਮੰਤਰੀ ਮੋਦੀ 9 ਨੂੰ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ, 6 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆ ਰਹੇ ਹਨ। ਇਸ ਦੌਰਾਨ ਉਹ ਹੜ੍ਹ ਕਾਰਨ ਹੋਈ ਭਾਰੀ ਤਬਾਹੀ ਦਾ ਨਿਰੀਖਣ ਕਰਨ ਦੇ ਨਾਲ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਦੌਰੇ ਦੌਰਾਨ ਫ਼ਿਰੋਜ਼ਪੁਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰ ਸਕਦੇ ਹਨ। ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਤੇ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ ਕੇਂਦਰ ਵਲੋਂ ਐੱਨ.ਡੀ.ਆਰ.ਐੱਫ. ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਰਾਹਤ ਕਾਰਜ ਲਈ ਤਾਇਨਾਤ ਕੀਤਾ ਗਿਆ ਹੈ। ਲੋਕਾਂ ਦੀ ਸਭ ਤੋਂ ਵੱਡੀ ਉਮੀਦ ਇਸ ਗੱਲ ਤੋਂ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਿਸਾਨਾਂ ਤੇ ਹੜ੍ਹ ਪੀੜਤ ਪਰਿਵਾਰਾਂ ਲਈ ਵੱਡੇ ਆਰਥਿਕ ਰਾਹਤ ਪੈਕੇਜ ਦਾ ਐਲਾਨ ਹੋਵੇਗਾ। ਸਿਆਸੀ ਮਾਹਿਰਾਂ ਦੇ ਮੁਤਾਬਿਕ, ਇਹ ਦੌਰਾ ਨਾ ਸਿਰਫ਼ ਹੜ੍ਹ ਪੀੜਤਾਂ ਦੇ ਹੌਸਲੇ ਵਧਾਉਣ ਵਾਲਾ ਹੋਵੇਗਾ, ਸਗੋਂ ਇਹ ਕੇਂਦਰ ਸਰਕਾਰ ਦੀ ਗੰਭੀਰਤਾ ਦਾ ਵੀ ਸਿੱਧਾ ਸਬੂਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ