JALANDHAR WEATHER

ਦਿੱਲੀ : ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈਯਮੁਨਾ ਨਦੀ

ਨਵੀਂ ਦਿੱਲੀ, 7 ਸਤੰਬਰ - ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।ਯਮੁਨਾ ਨਦੀ ਦੇ ਵਧਦੇ ਪਾਣੀ ਨੇ ਦਿੱਲੀ ਦੇ ਹੇਠਲੇ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਅਜਿਹੀ ਸਥਿਤੀ ਵਿਚ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੀ ਮਦਦ ਨਾਲ, ਬੇਘਰ ਪਰਿਵਾਰਾਂ ਨੂੰ ਰਾਹਤ ਕੈਂਪਾਂ ਵਿਚ ਪਨਾਹ ਦਿੱਤੀ ਜਾ ਰਹੀ ਹੈ।
ਯਮੁਨਾ ਵਿਚ ਹੜ੍ਹ ਕਾਰਨ ਡੁੱਬੇ ਇਲਾਕਿਆਂ ਦੇ ਪਰਿਵਾਰਾਂ ਨੂੰ ਰਾਹਤ ਕੈਂਪਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਪਰ ਹੁਣ ਇਹ ਹੜ੍ਹ ਪ੍ਰਭਾਵਿਤ ਲੋਕ ਬੁਖਾਰ, ਧੱਫੜ ਅਤੇ 'ਫੰਗਲ ਇਨਫੈਕਸ਼ਨ' ਦੀਆਂ ਸ਼ਿਕਾਇਤਾਂ ਲੈ ਕੇ ਡਾਕਟਰਾਂ ਕੋਲ ਪਹੁੰਚ ਰਹੇ ਹਨ। ਸਿਹਤ ਕੈਂਪ ਦੇ ਨਾਲ-ਨਾਲ, ਰਾਹਤ ਕੈਂਪ ਦੇ ਬਾਹਰ ਇਕ ਐਂਬੂਲੈਂਸ ਵੀ ਤਾਇਨਾਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ