ਅਕਤੂਬਰ ਵਿਚ ਦੱਖਣੀ ਕੋਰੀਆ ਦੇ ਦੌਰੇ ਦੀ ਤਿਆਰੀ ਕਰ ਰਹੇ ਨੇ ਟਰੰਪ , ਸ਼ੀ ਜਿਨਪਿੰਗ ਨਾਲ ਸਕਦੇ ਹਨ: ਰਿਪੋਰਟ

ਵਾਸ਼ਿੰਗਟਨ ਡੀ.ਸੀ., 7 ਸਤੰਬਰ - ਨਿਊਜ਼ ਏਜੰਸੀ ਨੇ (ਅਮਰੀਕਾ ਦੇ ਸਥਾਨਕ ਸਮੇਂ ਅਨੁਸਾਰ) ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਚੋਟੀ ਦੇ ਸਲਾਹਕਾਰ ਚੁੱਪ-ਚਾਪ ਇਸ ਸਾਲ ਅਕਤੂਬਰ ਦੇ ਅਖੀਰ ਵਿੱਚ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ (ਏਪੇਕ) ਸੰਮੇਲਨ ਲਈ ਦੱਖਣੀ ਕੋਰੀਆ ਜਾਣ ਦੀ ਤਿਆਰੀ ਕਰ ਰਹੇ ਹਨ, ਜਿਸ ਵਿਚ ਸ਼ੀ ਜਿਨਪਿੰਗ ਨਾਲ ਦੁਵੱਲੀ ਮੁਲਾਕਾਤ ਲਈ ਗੰਭੀਰ ਵਿਚਾਰ-ਵਟਾਂਦਰੇ ਕੀਤੇ ਜਾ ਰਹੇ ਹਨ, ਪਰ ਕੋਈ ਪੱਕੀ ਯੋਜਨਾ ਨਹੀਂ ਹੈ।
ਰਿਪੋਰਟ ਦੇ ਅਨੁਸਾਰ, ਅਮਰੀਕੀ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਚੋਟੀ ਦੇ ਸਲਾਹਕਾਰ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ ਵਪਾਰ ਮੰਤਰੀਆਂ ਦੇ ਇਕੱਠ ਲਈ ਤਿਆਰੀ ਕਰ ਰਹੇ ਹਨ, ਟਰੰਪ ਪ੍ਰਸ਼ਾਸਨ ਦੇ ਤਿੰਨ ਅਧਿਕਾਰੀਆਂ ਨੇ ਨਿਊਜ਼ ਏਜੰਸੀ ਨੂੰ ਦੱਸਿਆ।ਅਕਤੂਬਰ ਦੇ ਅਖੀਰ ਅਤੇ ਨਵੰਬਰ ਦੇ ਸ਼ੁਰੂ ਵਿਚ ਗਯੋਂਗਜੂ ਵਿਚ ਹੋਣ ਵਾਲੇ ਇਸ ਸੰਮੇਲਨ ਨੂੰ ਟਰੰਪ ਲਈ ਚੀਨੀ ਨੇਤਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨ ਦੇ ਇਕ ਮੁੱਖ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।