ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਘੱਗਰ ਦਰਿਆ ਦਾ ਬੰਨ੍ਹ ਮਜਬੂਤ ਕਰਨ ਲਈ ਕਿਸਾਨਾਂ ਨੂੰ 50 ਹਜਾਰ ਲੀਟਰ ਡੀਜ਼ਲ ਦੇਣ ਦਾ ਐਲਾਨ

ਪਾਤੜਾਂ (ਪਟਿਆਲਾ), 7 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ) - ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਹਲਕਾ ਸ਼ੁਤਰਾਣਾ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਇਲਾਕੇ ਵਲੋਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਹੈ ਕਿ ਸਮੁੱਚੇ ਪੰਜਾਬ ਅੰਦਰ ਹੜਾਂ ਤੋਂ ਰਾਹਤ ਮਿਲੇ ਅਤੇ ਸੁੱਖ ਸ਼ਾਂਤੀ ਬਣੀ ਰਹੇ।
ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਘਟਣ ਉਪਰੰਤ ਘੱਗਰ ਦਰਿਆ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਕਿਸਾਨਾਂ ਵਲੋਂ ਟਰੈਕਟਰਾਂ ਅਤੇ ਹੋਰ ਸਾਧਨਾਂ ਵਿਚ ਡੀਜ਼ਲ ਪਾਉਣ ਲਈ ਉਨ੍ਹਾਂ ਵਲੋਂ ਇਲਾਕੇ ਦੇ ਕਿਸਾਨਾਂ ਲਈ 50 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਫ਼ੈਸਲਾ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੇ ਵਰਕਰ ਹੜ੍ਹ ਪੀੜਿਤ ਲੋਕਾਂ ਲਈ ਦਿਨ ਰਾਤ ਹਾਜ਼ਰ ਹਨ।