ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਬੁਲਾਈ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ

ਚੰਡੀਗੜ੍ਹ, 7 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ ਭਲਕੇ ਯਾਣਿ ਕਿ 8 ਸਤੰਬਰ ਨੂੰ ਪਾਰਟੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ ਦੇ 2 ਵਜੇ ਬੁਲਾਈ ਹੈ, ਜਿਸ ਵਿਚ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।