ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਘੋਨੇਵਾਲਾ ਪੁੱਜੇ

ਅਜਨਾਲਾ/ਰਮਦਾਸ/ਗੱਗੋਮਾਹਲ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪਿੰਡ ਘੋਨੇਵਾਲਾ ਪਹੁੰਚੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤਪਾਲ ਸਿੰਘ ਸੱਚਰ ਸਮੇਤ ਸਮੇਤ ਹੋਰ ਪਾਰਟੀ ਆਗੂ ਤੇ ਹਲਕੇ ਦੇ ਵਰਕਰ ਹਾਜ਼ਰ ਹਨ। ਘੋਨੇਵਾਲਾ ਪਹੁੰਚਣ ਤੋਂ ਪਹਿਲਾਂ ਭੁਪੇਸ਼ ਬਘੇਲ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡਣ ਵਾਲੇ ਵਹੀਕਲਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।