ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵਿਚ ਲਗਾਇਆ ਗਿਆ ਪਸ਼ੂ ਭਲਾਈ ਕੈਂਪ

ਮੰਡੀ ਲਾਧੂਕਾ (ਫ਼ਾਜ਼ਿਲਕਾ), 7 ਸਤੰਬਰ (ਮਨਪ੍ਰੀਤ ਸਿੰਘ ਸੈਣੀ) - ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਲੋਂ ਪਿੰਡ ਲਾਧੂਕਾ ਦੇ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਯੂਨੀਵਰਸਿਟੀ ਦੇ ਉਪਕੁਲਪਤੀ ਡਾ ਜਤਿੰਦਰਪਾਲ ਸਿੰਘ ਗਿੱਲ, ਡਾ ਰਵਿੰਦਰ ਗਰੇਵਾਲ ਨਿਰਦੇਸ਼ਕ ਪਸਾਰ, ਡਾ. ਪ੍ਰਹਿਲਾਦ ਸਿੰਘ ਅਤੇ ਡਾ. ਮਨਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਡਾ ਬਿਲਾਵਲ ਸਿੰਘ, ਡਾ ਰਿਸ਼ਭ , ਡਾ ਸੰਦੀਪ , ਮਨਦੀਪ ਸਿੰਘ, ਸੁਖਜੀਤ ਸਿੰਘ, ਰਵੀ ਕਾਂਤ, ਮਨੋਹਰ, ਉਮ ਪ੍ਰਕਾਸ਼ ਨੇ ਦੱਸਿਆ ਕਿ ਕੈਪ ਦੌਰਾਨ ਪਸ਼ੂਆਂ ਦਾ ਇਲਾਜ ਕੀਤਾ ਗਿਆ।