ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਹਿਮਾਚਲ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਦੇ ਵਾਹਨ ਰਵਾਨਾ

ਪੰਚਕੂਲਾ, 7 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਸੂਬਾ ਭਾਜਪਾ ਦਫ਼ਤਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ, "... ਰਾਹਤ ਸਮੱਗਰੀ ਲੈ ਕੇ ਜਾਣ ਵਾਲੇ 15 ਟਰੱਕ ਅੱਜ ਪੰਚਕੂਲਾ ਤੋਂ ਪੰਜਾਬ ਲਈ ਰਵਾਨਾ ਕੀਤੇ ਜਾਣਗੇ, ਅਤੇ 10 ਟਰੱਕ ਹਿਮਾਚਲ ਪ੍ਰਦੇਸ਼ ਜਾਣਗੇ... ਕੁਦਰਤੀ ਆਫ਼ਤਾਂ ਦੀਆਂ ਅਜਿਹੀਆਂ ਸਥਿਤੀਆਂ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਲੋਕਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ..."
ਹਰਿਆਣਾ ਵਿਚ ਹੜ੍ਹ ਦੀ ਸਥਿਤੀ ਬਾਰੇ ਉਨ੍ਹਾਂ, "ਹਰਿਆਣਾ ਦੇ ਨੀਵੇਂ ਇਲਾਕਿਆਂ ਵਿਚ ਬਹੁਤ ਜ਼ਿਆਦਾ ਹੜ੍ਹ ਆਇਆ ਹੋਇਆ ਹੈ। ਮੈਂ ਲੋਕਾਂ ਨੂੰ ਮਿਲ ਰਿਹਾ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾ ਰਿਹਾ ਹਾਂ ਕਿ ਅਸੀਂ ਇਸ ਕੁਦਰਤੀ ਆਫ਼ਤ ਦਾ ਇਕੱਠੇ ਸਾਹਮਣਾ ਕਰਾਂਗੇ... ਅਸੀਂ ਉਨ੍ਹਾਂ ਲੋਕਾਂ ਨੂੰ 4 ਲੱਖ ਰੁਪਏ ਭੇਜੇ ਹਨ, ਜਿਨ੍ਹਾਂ ਦੇ ਘਰ ਤਬਾਹ ਹੋ ਗਏ ਹਨ ਜਾਂ ਜਿਨ੍ਹਾਂ ਦੇ ਪਰਿਵਾਰਾਂ ਨੂੰ ਨੁਕਸਾਨ ਹੋਇਆ ਹੈ। ਜਿਹੜੇ ਜ਼ਖਮੀ ਹੋਏ ਹਨ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਹੈ..."।