JALANDHAR WEATHER

ਅਨਪਛਾਤੇ ਨੌਜਵਾਨ ਦੀ ਮਿਲੀ ਲਾਸ਼

ਗੁਰੂ ਹਰ ਸਹਾਏ ,7 ਸਤੰਬਰ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਦੀ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਸਤੀ ਡੇਰਿਆਂ ਵਾਲੀ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਕਿਸੇ ਨੇ ਇਤਲਾਹ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਸਤੀ ਡੇਰਿਆਂ ਵਾਲੀ ਕੋਲ ਸੜਕ ਕਿਨਾਰੇ ਇਕ ਨੌਜਵਾਨ ਦੀ ਲਾਸ਼ ਪਈ ਹੈ , ਜਿਸ ਤੋਂ ਬਾਅਦ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਕੌਣ ਹੈ , ਕਿੱਥੋਂ ਦਾ ਰਹਿਣ ਵਾਲਾ ਹੈ ਹਾਲੇ ਤੱਕ ਇਸ ਦੀ ਪਹਿਚਾਨ ਨਹੀਂ ਹੋ ਸਕੀ ਹੈ।

ਇਸ ਦੀ ਮੌਤ ਕਿਵੇਂ ਹੋਈ ਇਸ ਦੇ ਕਾਰਨ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦੇ ਕੋਲ ਇਕ ਪਲਟੀਨਾ ਮੋਟਰਸਾਈਕਲ ਵੀ ਮਿਲਿਆ ਹੈ। ਉਨ੍ਹਾਂ ਵਲੋਂ ਇਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਫ਼ਿਰੋਜਪੁਰ ਮੁਰਦਾ ਘਰ ਭੇਜ ਦਿੱਤਾ ਹੈ ਤੇ ਇਸ ਦੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ