JALANDHAR WEATHER

ਤਰਨ ਤਾਰਨ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ 2 ਸਕੇ ਭਰਾਵਾਂ ਦੀ ਮੌਤ

ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਨੀਟਾ ਦੋਵੇਂ ਪੁੱਤਰ ਲਖਬੀਰ ਸਿੰਘ ਵਾਸੀ ਜਾਮਾਰਾਏ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਦੇਵੀ ਕੁਮਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਵੱਡੇ ਭਰਾ ਦੀ ਮੌਤ ਵੀ ਪਹਿਲਾਂ ਨਸ਼ਾ ਕਰਨ ਨਾਲ ਹੋਈ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪ੍ਰੰਤੂ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਦੋਵਾਂ ਭਰਾਵਾਂ ਦਾ ਅੰਤਿਮ ਸੰਸਕਾਰ ਪਿੰਡ ਜਾਮਾਰਾਏ ਵਿਖੇ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ