ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਵੈਟਰਨਰੀ ਅਫ਼ਸਰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ

ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਰੈਸਟ ਹਾਊਸ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ ਵੀ ਭੇਜਿਆ, ਜਿਸ ਨੂੰ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀ ਲੋਕ ਬਹੁਤ ਹੀ ਕੁਦਰਤੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਸ ਔਖੀ ਘੜੀ ਵਿਚ ਪੀੜਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਪਹਿਲੇ ਦਿਨ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਵੀ ਪੰਜਾਬ ਸਰਕਾਰ ਦੀ ਅਪੀਲ ਉੱਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।