JALANDHAR WEATHER

ਟਿੱਪਰ ਚਾਲਕ ਵਲੋਂ ਸਿੱਧੀ ਟੱਕਰ ਮਾਰਨ ’ਤੇ ਜੀਪ ਡਰਾਈਵਰ ਦੀ ਮੌਤ

ਮਾਛੀਵਾੜਾ ਸਾਹਿਬ, 7 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਰੋਪੜ -ਲੁਧਿਆਣਾ ਮਾਰਗ ’ਤੇ ਗੜ੍ਹੀ ਪੁਲ ਨੇੜੇ ਸਰਹਿੰਦ ਨਹਿਰ ਕਿਨਾਰੇ ਜੀਪ ਅਤੇ ਟਿੱਪਰ ਦੀ ਹੋਈ ਸਿੱਧੀ ਟੱਕਰ ਵਿਚ ਜੀਪ ਡਰਾਇਵਰ ਜੋਗਿੰਦਰਾ ਸਿੰਘ ਰਾਠੌਰ (31) ਵਾਸੀ ਮੱਧ ਪ੍ਰਦੇਸ਼ ਹਾਲ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਦੀ ਮੌਤ ਹੋ ਗਈ। ਬਹਿਲੋਲਪੁਰ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜੋਗਿੰਦਰਾ ਸਿੰਘ ਪਿਕਅੱਪ ਜੀਪ ਰਾਹੀਂ ਕੇਲਾ ਭਰ ਕੇ ਚਮਕੌਰ ਸਾਹਿਬ ਸਬਜ਼ੀ ਮੰਡੀ ਵਿਚ ਵੇਚਣ ਜਾ ਰਿਹਾ ਸੀ ਕਿ ਗੜ੍ਹੀ ਪੁਲ ਤੋਂ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ।

ਹਾਦਸੇ ਵਿਚ ਜੀਪ ਪੂਰੀ ਤਰ੍ਹਾਂ ਟੁੱਟ ਗਈ ਅਤੇ ਚਾਲਕ ਜੋਗਿੰਦਰਾ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਮ੍ਰਿਤਕ ਜੋਗਿੰਦਰ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਅਤੇ ਟਿੱਪਰ ਚਾਲਕ ਅਸ਼ਵਨੀ ਕੁਮਾਰ ਵਾਸੀ ਮਿਲਹਾ, ਥਾਣਾ ਨੰਗਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ