JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਹੜ੍ਹ ਪੀੜਤਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ

ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ) – ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ’ਚ ਆਏ ਭਿਆਨਕ ਹੜ੍ਹਾਂ ਦੌਰਾਨ ਮੌਜੂਦਾ ਸਮੇਂ ਵਿਚ ਸਭ ਤੋਂ ਪ੍ਰਭਾਵਿਤ ਪਿੰਡ ਸਰਹੱਦੀ ਪਿੰਡ ਟੇਂਡੀ ਵਾਲਾ, ਜਿਥੇ ਲੋਕ ਆਪਣੇ ਘਰ, ਜਾਨਵਰ ਅਤੇ ਫ਼ਸਲਾਂ ਦੇ ਨੁਕਸਾਨ ਕਾਰਨ ਗੰਭੀਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾਸੀਆਂ ਦੀ ਬੇਨਤੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਦੇਰ ਸ਼ਾਮ ਵਰ੍ਹਦੇ ਮੀਂਹ ਵਿਚ ਟੇਂਡੀ ਵਾਲਾ ਪਿੰਡ ਦਾ ਦੌਰਾ ਕਰਦੇ ਹੋਏ ਹੜ੍ਹ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਉਨ੍ਹਾਂ ਦੀ ਭਲਾਈ ਲਈ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ।

ਜਥੇਦਾਰ ਗੜਗੱਜ ਨੇ ਗੁਰਬਾਣੀ ਦੀ ਰੋਸ਼ਨੀ ਵਿਚ ਲੋਕਾਂ ਨੂੰ ਹੌਸਲਾ ਦਿੱਤਾ ਤੇ ਕਿਹਾ ਕਿ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਸੇਵਾ ਸੰਗਠਨਾਂ ਨੂੰ ਅੱਗੇ ਆ ਕੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ