ਪਟਿਆਲਾ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ 10 ਸਤੰਬਰ ਤੱਕ ਬੰਦ


ਪਟਿਆਲਾ, 8 ਸਤੰਬਰ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਮਿਤੀ 10.09.2025 ਤੱਕ ਲਈ ਬੰਦ ਰਹਿਣਗੇ ਜਦਕਿ 6 ਸਕੂਲਾਂ ਨੂੰ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਨਿੱਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।