ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਸਮੇਤ 5 ਰਾਜਾਂ ’ਚ ਛਾਪੇਮਾਰੀ

ਨਵੀਂ ਦਿੱਲੀ, 8 ਸਤੰਬਰ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ 20 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ। ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੱਤਵਾਦੀ ਫੰਡਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸਾ ਹੈ।
ਐਨ.ਆਈ.ਏ. ਨੇ ਕਿਹਾ ਕਿ ਆਰਸੀ- 1/2025/ਐਨ.ਆਈ.ਏ./ਸੀ.ਐਚ.ਈ. ਵਜੋਂ ਦਰਜ ਇਕ ਮਾਮਲੇ ਵਿਚ ਪੰਜ ਰਾਜਾਂ ਅਤੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 22 ਥਾਵਾਂ ’ਤੇ ਤਲਾਸ਼ੀ ਚੱਲ ਰਹੀ ਹੈ।
ਏਜੰਸੀ ਨੇ ਕਿਹਾ ਕਿ ਬਿਹਾਰ ਵਿਚ ਅੱਠ ਥਾਵਾਂ, ਜੰਮੂ-ਕਸ਼ਮੀਰ ਵਿਚ ਨੌਂ, ਉੱਤਰ ਪ੍ਰਦੇਸ਼ ਵਿਚ ਦੋ ਅਤੇ ਕਰਨਾਟਕ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਇਕ-ਇਕ ਥਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਸ਼ਮੀਰ ਵਿਚ ਅਧਿਕਾਰੀਆਂ ਨੇ ਕਿਹਾ ਕਿ ਬਾਰਾਮੂਲਾ, ਕੁਲਗਾਮ ਅਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ ਟੀਮਾਂ ਦੀ ਸਹਾਇਤਾ ਨਾਲ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਸਵੇਰੇ ਕਸ਼ਮੀਰ ਵਿਚ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕੀਤੀ।
ਹੁਣ ਤੱਕ ਛਾਪਿਆਂ ਵਿਚ ਹਿਰਾਸਤ ਜਾਂ ਗ੍ਰਿਫ਼ਤਾਰੀ ਦੀ ਕੋਈ ਤੁਰੰਤ ਰਿਪੋਰਟ ਨਹੀਂ ਆਈ ਹੈ।