JALANDHAR WEATHER

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘੱਟ ਕੇ ਹੋਇਆ 261298 ਕਿਊਸਿਕ

ਮੱਖੂ, ਹਰੀਕੇ, 8 ਸਤੰਬਰ (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 261298 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 244327 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ ਅਤੇ ਹਰੇਕ ਹੜ੍ਹ ਪੀੜਤ ਪਰਿਵਾਰਾਂ ਨੂੰ ਜ਼ਰੂਰੀ ਵਸਤੂਆਂ ਮੁਹੱਈਆ ਕਰਵਾ ਰਹੀਆਂ ਹਨ। ਪਾਣੀ ਕਾਰਨ ਕਿਸਾਨਾਂ ਦੇ ਖਰਾਬ ਹੋਏ ਝੋਨੇ ਬਦਬੂ ਮਾਰਨੇ ਸ਼ੁਰੂ ਕਰ ਦੇਣਗੇ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਏਗਾ ਅਤੇ ਇਸ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ