ਭਾਰਤੀ ਹਾਕੀ ਟੀਮ ਦੇ ਖਿਡਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਕਰਨਗੇ ਮਦਦ
ਜਲੰਧਰ, 8 ਸਤੰਬਰ-ਭਾਰਤੀ ਹਾਕੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣਗੇ। ਓਲੰਪੀਅਨ ਖਿਡਾਰੀ ਮਨਦੀਪ ਸਿੰਘ ਨੇ ਕਿਹਾ ਕਿ ਸਾਰੇ ਹਾਕੀ ਖਿਡਾਰੀ ਵਿਚਾਰ-ਵਟਾਂਦਰੇ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਜਾਣਗੇ ਅਤੇ ਕਿਸੇ ਵੀ ਐਨ.ਜੀ.ਓ. ਨਾਲ ਮਿਲ ਕੇ ਉਹ ਪੰਜਾਬ ਦੇ ਲੋਕਾਂ ਦੀ ਮਦਦ ਕਰਨਗੇ। ਓਲੰਪੀਅਨ ਖਿਡਾਰੀ ਮਨਦੀਪ ਸਿੰਘ ਨੇ ਕਿਹਾ ਕਿ 8 ਸਾਲਾਂ ਬਾਅਦ ਭਾਰਤੀ ਹਾਕੀ ਟੀਮ ਨੇ ਏਸ਼ੀਅ ਕੱਪ ਜਿੱਤਿਆ ਹੈ ਅਤੇ ਭਾਰਤੀ ਟੀਮ ਨੇ ਹਾਕੀ ਵਿਸ਼ਵ ਕੱਪ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਏਸ਼ੀਆ ਕੱਪ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਉਤੇ ਖ਼ਬਰਾਂ ਰਾਹੀਂ ਪੰਜਾਬ ਵਿਚ ਆਏ ਹੜ੍ਹਾਂ ਬਾਰੇ ਜਾਣਕਾਰੀ ਮਿਲ ਰਹੀ ਸੀ ਅਤੇ ਸਾਰੇ ਖਿਡਾਰੀ ਪੰਜਾਬ ਦੀ ਸਥਿਤੀ ਨੂੰ ਮਹਿਸੂਸ ਕਰ ਰਹੇ ਸਨ।