ਇਕ ਆਸ਼ਰਮ ਵਿਖੇ 12 ਸਾਲਾ ਲੜਕੀ ਦੀ ਹੋਈ ਮੌਤ

ਕਪੂਰਥਲਾ, 8 ਸਤੰਬਰ (ਅਮਨਜੋਤ ਸਿੰਘ ਵਾਲੀਆ)-ਇਥੋਂ ਦੇ ਇਕ ਆਸ਼ਰਮ ਵਿਚ ਇਕ 12 ਸਾਲਾ ਲੜਕੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਆਸ਼ਰਮ ਦੀ ਸੇਵਾਦਾਰ ਅਮਰਜੀਤ ਕੌਰ ਨੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬੱਚੀ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ।