ਉਪ- ਰਾਸ਼ਟਰਪਤੀ ਚੋਣਾਂ 2025- ਵੋਟਿੰਗ ਹੋਈ ਸ਼ੁਰੂ

ਨਵੀਂ ਦਿੱਲੀ, 9 ਸਤੰਬਰ- ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। ਵੋਟਾਂ ਦੀ ਗਿਣਤੀ ਅੱਜ ਹੀ ਸ਼ਾਮ ਨੂੰ ਹੋਵੇਗੀ।