JALANDHAR WEATHER

ਨਿਪਾਲ ’ਚ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ

ਕਾਠਮੰਡੂ, 9 ਸਤੰਬਰ- ਨਿਪਾਲ ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਤੋਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇਸ ਵਿਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀਆਂ ਪੁਸ਼ਪ ਕਮਲ ਦਹਲ ਪ੍ਰਚੰਡ ਅਤੇ ਸ਼ੇਰ ਬਹਾਦੁਰ ਦੇਉਬਾ, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੰਗ ਦੇ ਘਰਾਂ ਵਿਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।

ਇਸ ਦੌਰਾਨ ਸਰਕਾਰ ਵਿਚ ਅਸਤੀਫ਼ਿਆਂ ਦਾ ਇਕ ਸਿਲਸਿਲਾ ਸ਼ੁਰੂ ਹੋ ਗਿਆ ਹੈ। ਗ੍ਰਹਿ ਮੰਤਰੀ ਰਮੇਸ਼ ਲੇਖਕ ਤੋਂ ਬਾਅਦ ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ ਨੇ ਅੱਜ ਅਸਤੀਫ਼ਾ ਦੇ ਦਿੱਤਾ।

ਸਿਹਤ ਮੰਤਰੀ ਪ੍ਰਦੀਪ ਪੌਡੇਲ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਸਰਕਾਰ ਵਿਚ ਰਹਿਣ ਦਾ ਕੋਈ ਮਤਲਬ ਨਹੀਂ ਹੈ। ਨਿਪਾਲੀ ਕਾਂਗਰਸ ਦੇ ਜਨਰਲ ਸਕੱਤਰ ਗਗਨ ਥਾਪਾ ਨੇ ਵੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਓਲੀ ਨੇ ਅੱਜ ਸ਼ਾਮ 6 ਵਜੇ ਸਰਬ-ਪਾਰਟੀ ਮੀਟਿੰਗ ਬੁਲਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ