ਪਠਾਨਕੋਟ ਏਅਰ ਬੇਸ ’ਤੇ ਪੁੱਜੇ ਪ੍ਰਧਾਨ ਮੰਤਰੀ ਮੋਦੀ

ਪਠਾਨਕੋਟ, 9 ਸਤੰਬਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਏਅਰ ਬੇਸ ’ਤੇ ਉਤਰੇ ਤੇ ਹਿਮਾਚਲ ਦੇ ਕਾਂਗੜਾ ਲਈ ਰਵਾਨਾ ਹੋਏ। ਉਹ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ ਤੇ ਬਾਅਦ ਦੁਪਹਿਰ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਵੀ ਦੌਰਾ ਕਰਨਗੇ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਪਠਾਨਕੋਟ ਏਅਰ ਬੇਸ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ ਸਨ।