ਸੁਖਬੀਰ ਸਿੰਘ ਬਾਦਲ ਹੜ ਪ੍ਰਭਾਵਿਤ ਹਰੀਕੇ ਹਥਾੜ ਖੇਤਰ ਵਿਚ ਪੁੱਜੇ

ਹਰੀਕੇ ਪੱਤਣ, (ਤਰਨਤਾਰਨ), 9 ਸਤੰਬਰ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਹੜ੍ਹਾਂ ਦੀ ਮਾਰ ਨੇ ਹਜ਼ਾਰਾਂ ਏਕੜ ਫਸਲ ਤਹਿਸ ਨਹਿਸ ਕਰ ਕੇ ਰੱਖ ਦਿੱਤਾ ਹੈ। ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੀਕੇ ਹਥਾੜ ਖੇਤਰ ਦੇ ਪਿੰਡ ਘੜੁੰਮ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਪਾਣੀ ਵਿਚ ਡੁੱਬੇ ਘਰ ਅਤੇ ਹੜ੍ਹਾਂ ਦੀ ਮਾਰ ਕਾਰਨ ਜਲ ਮਗਨ ਹੋਈਆਂ ਜ਼ਮੀਨਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬਿਪਤਾ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਹੈ।