ਗੱਗਲ (ਹਿਮਾਚਲ) ਹਵਾਈ ਅੱਡੇ ਪੁੱਜੇ ਪ੍ਰਧਾਨ ਮੰਤਰੀ ਮੋਦੀ


ਗੱਗਲ, (ਹਿਮਾਚਲ), 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਗੱਗਲ ਹਵਾਈ ਅੱਡੇ ਪੁੱਜੇ। ਇਥੇ ਪੁੱਜਣ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਅੱਜ ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਕੀਤਾ, ਜੋ ਧਰਮਸ਼ਾਲਾ ਵਿਚ ਆਫ਼ਤ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਨ ਆਏ ਸਨ।
ਉਨ੍ਹਾਂ ਕਿਹਾ ਕਿ ਆਫ਼ਤ ਦੇ ਇਸ ਔਖੇ ਸਮੇਂ ਹਿਮਾਚਲ ਵਿਚ ਪ੍ਰਧਾਨ ਮੰਤਰੀ ਦਾ ਆਉਣਾ ਸਾਰਿਆਂ ਲਈ ਵੱਡੀਆਂ ਉਮੀਦਾਂ ਲੈ ਕੇ ਆਇਆ ਹੈ। ਮੈਨੂੰ ਉਮੀਦ ਹੈ ਕਿ ਉਹ ਪ੍ਰਭਾਵਿਤ ਪਰਿਵਾਰਾਂ ਦੇ ਹਿੱਤ ਵਿਚ ਜ਼ਰੂਰ ਫੈਸਲੇ ਲੈਣਗੇ।