JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਿਮਾਚਲ ਪ੍ਰਦੇਸ਼ 'ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਗੱਲਬਾਤ ਕੀਤੀ। ਦੱਸ ਦਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਗੱਗਲ ਹਵਾਈ ਅੱਡੇ ਪੁੱਜੇ। ਇਥੇ ਪੁੱਜਣ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਕਰਦਾਂ ਹਾਂ ਜੋ ਧਰਮਸ਼ਾਲਾ ਵਿਚ ਆਫ਼ਤ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਨ ਆਏ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ