ਪ੍ਰਧਾਨ ਮੰਤਰੀ ਮੋਦੀ ਵਲੋਂ ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ

ਨਵੀਂ ਦਿੱਲੀ, 9 ਸਤੰਬਰ- ਅੱਜ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਲਈ ਸਪੈਸ਼ਲ ਪੈਕਜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਨੂੰ 1500 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।