ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਮੋਦੀ

ਗੁਰਦਾਸਪੁਰ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਪੁੱਜ ਗਏ ਹਨ। ਉਹ ਇਥੇ ਹੜ੍ਹ ਪੀੜਤ ਇਲਾਕਿਆਂ ਦਾ ਹਵਾਈ ਸਰਵੇ ਕਰਨਗੇ ਤੇ ਨਾਲ ਹੀ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ ਰਾਜਪਾਲ ਪੰਜਾਬ, ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਸਮੇਤ ਕਈ ਆਗੂ ਮੌਜੂਦ ਹਨ।