ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪੰਜਾਬ ਦੇ ਵੱਖ-ਵੱਖ ਪਾਰਟੀਆਂ ਦੇ ਮੰਤਰੀਆਂ ਵਲੋਂ 20 ਹਜ਼ਾਰ ਕਰੋੜ ਰੁਪਏ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਈ.ਟੀ.ਓ. ਵਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਨੂੰ ਇਨ੍ਹਾਂ ਹਾਲਾਤ ਵਿਚੋਂ ਕੱਢਣ ਲਈ 20 ਹਜ਼ਾਰ ਕਰੋੜ ਪ੍ਰਧਾਨ ਮੰਤਰੀ ਦੇਣ।