ਸਾਬਕਾ ਸਰਪੰਚ ਜੁਗਰਾਜ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਹਰਗੋਬਿੰਦਪੁਰ, 9 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਵਸਨੀਕ ਸਾਬਕਾ ਸਰਪੰਚ ਜੁਗਰਾਜ ਸਿੰਘ ਜੁੱਗਾ ਪੁੱਤਰ ਮਹਿੰਦਰ ਸਿੰਘ ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।