ਮੰਤਰੀ ਕਟਾਰੂਚੱਕ ਨੇ ਸਿਵਲ ਹਸਪਤਾਲ 'ਚ ਮਰੀਜ਼ਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪਠਾਨਕੋਟ, 9 ਸਤੰਬਰ (ਸੰਧੂ)-ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਵਾਰਡਾਂ ਅੰਦਰ ਪਹੁੰਚ ਕਰਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ. ਐਮ. ਓ. ਪਠਾਨਕੋਟ ਡਾ. ਸੁਨੀਲ ਚੰਦ, ਨਰੇਸ਼ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ।
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਮਾਝੇ ਦੇ ਜ਼ਿਲ੍ਹਿਆਂ ਅੰਦਰ ਹੜ੍ਹਾਂ ਨੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਲੋਕਾਂ ਦੇ ਘਰ੍ਹਾਂ ਦਾ, ਦੁਕਾਨਾਂ ਦਾ, ਸੜਕਾਂ ਦਾ, ਪਸੂਧਨ ਦਾ, ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।