5.63 ਲੱਖ ਦੀ ਕਿਸ਼ਤੀ ਵਿਧਾਇਕ ਗੋਲਡੀ ਨੇ ਪਿੰਡ ਵਾਸੀਆਂ ਨੂੰ ਕੀਤੀ ਭੇਟ

ਮੰਡੀ ਲਾਧੂਕਾ, 9 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ 5 ਲੱਖ 63 ਹਜ਼ਾਰ ਰੁਪਏ ਦੀ ਕਿਸ਼ਤੀ ਆਪਣੇ ਹਲਕੇ ਦੇ ਪਿੰਡ ਆਤੂ ਵਾਲਾ ਦੇ ਲੋਕਾਂ ਨੂੰ ਭੇਟ ਕੀਤੀ। ਇਹ ਪਿੰਡ ਸਤਲੁਜ ਨਦੀ ਦੇ ਪਾਣੀ ਦੀ ਮਾਰ ਹੇਠ ਆਇਆ ਹੋਇਆ ਸੀ ਅਤੇ ਬੀਤੇ ਦਿਨੀਂ ਪਿੰਡ ਦੇ ਲੋਕਾਂ ਨੇ ਵਿਧਾਇਕ ਕੋਲ ਕਿਸ਼ਤੀ ਦੀ ਮੰਗ ਰੱਖੀ ਸੀ, ਜਿਸ ਉਤੇ ਉਨ੍ਹਾਂ ਨੇ ਤੁਰੰਤ ਇਹ ਕਿਸ਼ਤੀ ਖਰੀਦ ਕੇ ਪਿੰਡ ਨੂੰ ਅੱਜ ਮੁਹੱਈਆ ਕਰਵਾ ਦਿੱਤੀ। ਕਿਸ਼ਤੀ ਨੂੰ ਪਾਣੀ ਵਿਚ ਉਤਾਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੂਰੀ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦੇ ਸਮੇਂ ਆਪਣੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਇਸ ਆਫ਼ਤ ਦਾ ਸਾਹਮਣਾ ਪੂਰੀ ਚੜ੍ਹਦੀ ਕਲਾ ਨਾਲ ਕਰ ਰਹੇ ਹਨ ਅਤੇ ਸਰਕਾਰ ਵੀ ਉਨ੍ਹਾਂ ਨੂੰ ਹਰ ਮਦਦ ਮੁਹੱਈਆ ਕਰਵਾ ਰਹੀ ਹੈ।