JALANDHAR WEATHER

ਹੋਟਲ ਮਾਲਕ ਤੋਂ ਪੰਜ ਕਰੋੜ ਦੀ ਫਿਰੌਤੀ ਮੰਗਣ ਵਾਲੇ 2 ਮੁਲਜ਼ਮਾਂ ਦਾ ਐਨਕਾਊਂਟਰ

ਫ਼ਾਜ਼ਿਲਕਾ, 9 ਸਤੰਬਰ (ਬਲਜੀਤ ਸਿੰਘ)-ਫਾਜ਼ਿਲਕਾ ਪੁਲਿਸ ਵਲੋਂ ਪੰਜ ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਐਸ. ਐਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਨ੍ਹਾਂ ਦੋਸ਼ੀਆਂ ਵਲੋਂ ਫਾਜ਼ਿਲਕਾ ਦੇ ਇਕ ਨਿੱਜੀ ਹੋਟਲ ਉਤੇ ਫਾਇਰਿੰਗ ਕੀਤੀ ਗਈ ਸੀ ਅਤੇ ਹੋਟਲ ਮਾਲਕ ਤੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਪਰਚਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਤਹਿਤ ਅੱਜ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਸੀ ਕਿ ਇਨ੍ਹਾਂ ਦੋਸ਼ੀਆਂ ਵਲੋਂ ਫਿਰ ਇਸ ਘਟਨਾ ਨੂੰ ਅੰਜਾਮ ਦੇਣਾ ਹੈ, ਜਿਸ ਉਤੇ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਪੁਲਿਸ ਵਲੋਂ ਫਾਜ਼ਿਲਕਾ ਦੇ ਨੇੜੇ ਲਾਧੂਕਾ ਮੰਡੀ ਵਿਚ ਨਾਕਾਬੰਦੀ ਕਰਕੇ ਜਦੋਂ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਇਨ੍ਹਾਂ ਵਲੋਂ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਗਈ। ਜਵਾਬੀ ਫਾਇਰਿੰਗ ਕਰਦੇ ਹੋਏ ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਪੈਰਾਂ ਵਿਚ ਗੋਲੀ ਲੱਗੀ ਹੈ ਤੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਦੋ ਪਿਸਟਲ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਤਫਤੀਸ਼ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਸ ਬਾਰੇ ਹੋਰ ਖੁਲਾਸੇ ਕੀਤੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ