45 ਸਾਲਾ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਸੁਲਤਾਨਵਿੰਡ (ਅੰਮ੍ਰਿਤਸਰ), 10 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਸਥਿਤ ਕੋਟ ਮਿੱਤ ਸਿੰਘ ਵਿਖੇ ਇਕ 45 ਸਾਲਾ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਏ.ਐਸ.ਆਈ ਅਵਤਾਰ ਸਿੰਘ ਨੇ ਦੱਸਿਆ ਮ੍ਰਿਤਕ ਦੇ ਜੀਜੇ ਦਲੀਪ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਸਾਲੇ ਨੇ ਅੱਜ ਕਿਸੇ ਗੱਲੋ ਪੱਖੇ ਨਾਲ ਫਾਹਾ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਮ੍ਰਿਤਕ ਦੇ ਜੀਜੇ ਦਲੀਪ ਸਿੰਘ ਦੇ ਬਿਆਨਾਂ ’ਤੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਨਿਸ਼ਾਨ ਸਿੰਘ 45 ਸਾਲ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਗਲੀ ਘੁਮਿਆਰ ਵਾਲੀ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਜੋਂ ਹੋਈ ਹੈ।