JALANDHAR WEATHER

ਟੋਲ ਪਲਾਜ਼ੇ 'ਤੇ ਪੁਲਿਸ ਵਲੋਂ ਧਰਨਾ ਚੁਕਾਉਣ ਮਗਰੋਂ ਫਿਰ ਧਰਨੇ ਦੀ ਕੋਸ਼ਿਸ਼, ਕਰੀਬ 150 ਕਿਸਾਨ ਹਿਰਾਸਤ 'ਚ ਲਏ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ਉਤੇ ਟੋਲ ਪਲਾਜ਼ੇ ਉਤੇ ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਨੂੰ ਪੁਲਿਸ ਵਲੋਂ ਜ਼ਬਰਦਸਤੀ ਚੁੱਕਵਾ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਅਤੇ ਬਾਅਦ ਵਿਚ ਫਿਰ ਕਿਸਾਨਾਂ ਨੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਧਰਨੇ ਨੂੰ ਅਸਫਲ ਬਣਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕਾਈ ਸੀਨੀਅਰ ਮੀਤ ਪ੍ਰਧਾਨ ਜੀਵਨ ਸਿੰਘ ਉਦੇਕਰਨ ਨੇ ਦੱਸਿਆ ਕਿ ਅੱਜ ਪੁਲਿਸ ਵਲੋਂ ਧੱਕੇਸ਼ਾਹੀ ਕਰਕੇ ਧਰਨਾ ਚੁਕਵਾਇਆ ਗਿਆ ਹੈ ਅਤੇ ਕਿਸਾਨਾਂ ਨੂੰ ਘੜੀਸ ਕੇ ਅਤੇ ਧੱਕੇ ਨਾਲ ਬੱਸਾਂ ਵਿਚ ਬਿਠਾ ਕੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਵਿਖੇ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਰੀਬ 150 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਇਸ ਐਕਸ਼ਨ ਦਾ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸਖਤ ਨੋਟਿਸ ਲਿਆ ਹੈ ਅਤੇ ਉਹ ਵੀ ਖੁਦ 11 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ