JALANDHAR WEATHER

ਸਰਹੱਦ ਪਾਰੋਂ ਕਰੋੜਾਂ ਦੀ ਹੈਰੋਇਨ ਤਸਕਰੀ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 10 ਸਤੰਬਰ-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਕਰਨ ਵਾਲੇ ਇਕ ਕਾਰਟੈਲ ਨੂੰ ਨਸ਼ਟ ਕਰ ਦਿੱਤਾ ਹੈ, ਜਿਸ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਕ ਆਧੁਨਿਕ ਪਿਸਤੌਲ ਅਤੇ ਇਕ ਮੈਗਜ਼ੀਨ ਸਮੇਤ 12.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਇਸ ਮਾਮਲੇ ਵਿਚ ਸੀ.ਪੀ. ਅੰਮ੍ਰਿਤਸਰ ਨੇ ਪੰਜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 8.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਤਾਜ਼ਾ ਗ੍ਰਿਫ਼ਤਾਰੀਆਂ ਨੇ ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿਚ ਕੰਮ ਕਰ ਰਹੇ ਸਰਹੱਦ ਪਾਰ ਕਾਰਟੈਲ ਦੇ ਇਕ ਹੋਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਪੁੱਛਗਿੱਛ ਦੌਰਾਨ, ਗੁਰਸੇਵਕ ਸਿੰਘ ਨੇ ਖੁਲਾਸਾ ਕੀਤਾ ਕਿ ਪਿਓ-ਪੁੱਤਰ, ਗੁਰਭੇਜ ਸਿੰਘ ਅਤੇ ਗੁਰਦਿੱਤ ਸਿੰਘ, ਮਲਕੀਤ ਸਿੰਘ ਦੇ ਨਾਲ ਤਰਨਤਾਰਨ ਸੈਕਟਰ ਵਿਚ ਕਾਰਵਾਈਆਂ ਚਲਾ ਰਹੇ ਸਨ। ਗੁਰਭੇਜ ਪਾਕਿਸਤਾਨ-ਅਧਾਰਿਤ ਤਸਕਰਾਂ ਨਾਲ ਸਿੱਧਾ ਤਾਲਮੇਲ ਕਰ ਰਿਹਾ ਸੀ। ਉਸਦੇ ਖੁਲਾਸੇ 'ਤੇ ਉਸਦੇ ਘਰ ਦੇ ਇਕ ਮਿੱਟੀ ਦੇ ਟੋਏ ਵਿਚ ਲੁਕਾਈ ਗਈ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅਗਲੀ ਜਾਂਚ ਤੋਂ ਬਾਅਦ ਪਿੰਡ ਕੋਟਲੀ ਸਾਕਾ ਦੇ ਗੁਰਜੀਤ ਸਿੰਘ ਨੂੰ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤਾ ਗਿਆ। ਉਸਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ 2.06 ਕਿਲੋ ਹੈਰੋਇਨ, ਇਕ .30 ਬੋਰ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਕੀਤਾ। ਐਫ.ਆਈ.ਆਰ. ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦੀ ਉਮੀਦ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ