JALANDHAR WEATHER

ਦਿੱਲੀ ਪੁਲਿਸ ਨੇ 5 ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 11 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 4 ਰਾਜਾਂ ਤੋਂ 5 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਪਾਕਿਸਤਾਨੀ ਲੋਕਾਂ ਨਾਲ ਜੁੜੇ ਹੋਣ ਦਾ ਦੋਸ਼ ਹੈ। ਸ਼ੱਕੀ ਅੱਤਵਾਦੀਆਂ ਤੋਂ ਆਈ.ਈ.ਡੀ. ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਚੀਜ਼ਾਂ ਦੀ ਵਰਤੋਂ ਹਥਿਆਰ ਅਤੇ ਵਿਸਫੋਟਕ ਬਣਾਉਣ ਲਈ ਕੀਤੀ ਜਾ ਰਹੀ ਸੀ। ਸੂਤਰਾਂ ਨੇ ਦੱਸਿਆ ਕਿ ਪੰਜ ਅੱਤਵਾਦੀਆਂ ਵਿਚੋਂ ਦੋ ਦਿੱਲੀ ਦੇ ਹਨ ਅਤੇ ਇਕ-ਇਕ ਮੱਧ ਪ੍ਰਦੇਸ਼, ਤੇਲੰਗਾਨਾ ਦੇ ਹੈਦਰਾਬਾਦ ਅਤੇ ਝਾਰਖੰਡ ਦੇ ਰਾਂਚੀ ਤੋਂ ਹੈ। ਇਨ੍ਹਾਂ ਰਾਜਾਂ ਵਿਚ ਛਾਪੇਮਾਰੀ ਅਤੇ ਲਗਭਗ 8 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ 5 ਨੂੰ ਗ੍ਰਿਫ਼ਤਾਰ ਕੀਤਾ ਗਿਆ।

ਦੋਸ਼ੀ ਕਈ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਪਾਕਿਸਤਾਨ ਸਥਿਤ ਆਕਾਵਾਂ ਦੇ ਸੰਪਰਕ ਵਿਚ ਸਨ। ਸਮੂਹ ਦਾ ਮੁਖੀ ਅਸ਼ਰਫ ਦਾਨਿਸ਼ ਭਾਰਤ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ। ਉਹ ਇਨਕ੍ਰਿਪਟਡ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਲੋਕਾਂ ਦੇ ਸੰਪਰਕ ਵਿਚ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ