JALANDHAR WEATHER

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਕੋਟਲੀ ਸੂਰਤ ਮੱਲੀ, (ਬਟਾਲਾ), 11 ਸਤੰਬਰ (ਕੁਲਦੀਪ ਸਿੰਘ ਨਾਗਰਾ)- ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦਿਆਂ ਡੇਰਾ ਬਿਆਸ ਸਤਸੰਗ ਘਰਾਂ ’ਚ ਜੁੜੀਆਂ ਸੰਗਤਾਂ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰੇਰਿਤ ਕੀਤਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਡੇਰਾ ਬਿਆਸ ਸਤਸੰਗ ਘਰਾਂ ’ਚ ਸੰਗਤਾਂ ਹਰ ਸਮੇਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤਾਇਨਾਤ ਹਨ ਤੇ ਇਸ ਸੰਬੰਧੀ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਪ੍ਰਕਾਰ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਦੀਆਂ ਸੂਚੀਆਂ ਤਿਆਰ ਕਰਨ ਤੇ ਉਨ੍ਹਾਂ ਤੱਕ ਸਹਾਇਤਾ ਪਹੁੰਚਾਉਣ ਲਈ ਸੰਗਤਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ’ਤੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਬਰਿੰਦਰਜੀਤ ਸਿੰਘ ਪਹਾੜਾ ਸਮੇਤ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ