ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਰਕਾਰੀ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਅੰਮ੍ਰਿਤਸਰ ਵਿਖੇ ਦਰਜ ਐਫ਼.ਆਈ.ਆਰ. ਵਿਚ ਉਨ੍ਹਾਂ ਦੇ ਵਕੀਲਾਂ ਵਲੋਂ ਹਾਈਕੋਰਟ ਵਿਖੇ ਐਂਟੀਸੈਪਟਰੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਨੋਟਿਸ ਹਾਈਕੋਰਟ ਵਲੋਂ ਭੇਜਿਆ ਗਿਆ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਖਿਲਾਫ਼ ਦਰਜ ਮਾਮਲੇ ਵਿਚ ਵੀ ਰੈਗੂਲਰ ਜ਼ਮਾਨਤ ਦਾਇਰ ਕੀਤੀ ਗਈ ਹੈ, ਜਿਸ ਸੰਬੰਧੀ ਫਿਲਹਾਲ ਮਜੀਠੀਆ ਦੇ ਵਕੀਲਾਂ ਵਲੋਂ ਅਗਲੀ ਤਾਰੀਖ਼ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।